by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਕਾਨੂੰਨ ਵਿਵਸਥਾ ਵਿਗੜੀ ਦੇਖ ਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਹਿਲਾਂ ਪੰਜਾਬ ਗਾਇਕ ਸਿੱਧੂ ਮੂਸੇਵਾਲਾ, ਸੰਦੀਪ ਅੰਬੀਆਂ ਤੇ ਹੋਰ ਵੀ ਕਈ ਵਿਕਅਤੀਆਂ ਦਾ ਕਤਲ ਸ਼ਰੇਆਮ ਕੀਤਾ ਗਿਆ ਹੈ ਪਰ ਸਰਕਾਰ ਕੋਈ ਕਦਮ ਨਹੀਂ ਚੁੱਕ ਰਹੀ ਹੈ। ਮਜੀਠੀਆ ਨੇ ਕਿਹਾ ਜਦੋ ਦੀ 'ਆਪ' ਸਰਕਾਰ ਪੰਜਾਬ 'ਚ ਆਈ ਹੈ, ਉਦੋਂ ਤੋਂ ਪੰਜਾਬ ਵਿੱਚ ਕਤਲ ਵਰਗੀਆਂ ਵਾਰਦਾਤਾਂ ਵੱਧ ਰਹੀਆਂ ਹਨ। ਮਜੀਠੀਆ ਨੇ ਕਿਹਾ ਗੈਂਗਸਟਰ ਸ਼ਰੇਆਮ ਧਮਕੀਆਂ ਦੇ ਰਹੇ ਹਨ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀ ਕੀਤੀ ਜਾ ਰਹੀ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਪੰਜਾਬ ਵਿੱਚ ਸਿੱਖ ਹਿੰਦੂ ਤੇ ਮੁਸਲਮਾਨ ਰਲਮਿਲ ਕੇ ਰਹਿਣਾ ਚਾਹੁੰਦੇ ਹਨ ਪਰ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।