by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰਾਖੰਡ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਚਮੋਲੀ 'ਚ ਇੱਕ ਵੱਡਾ ਹਾਦਸਾ ਵਾਪਰਿਆ । ਦੱਸਿਆ ਜਾ ਰਿਹਾ ਟਰਾਂਸਫਾਰਮਰ ਫਟਣ ਕਾਰਨ 15 ਲੋਕਾਂ ਦੀ ਦਰਦਨਾਕ ਮੌਤ ਹੋ ਗਈ ,ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ । ਇਸ ਬਾਰੇ SP ਪਰਮੇਦਰ ਵਲੋਂ ਪੁਸ਼ਟੀ ਕੀਤੀ ਗਈ । ਉਨ੍ਹਾਂ ਨੇ ਕਿਹਾ ਕਿ ਚਮੋਲੀ 'ਚ ਅਲਕਨੰਦਾ ਨਦੀ ਕੋਲ ਟਰਾਂਸਫਾਰਮਰ ਫਟਣ ਨਾਲ 15 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਕਈ ਲੋਕ ਗੰਭੀਰ ਜਖ਼ਮੀ ਹੋ ਗਏ । ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਪੁਲਿਸ ਅਧਿਕਾਰੀਆਂ ਅਨੁਸਾਰ ਮਰਨ ਵਾਲਿਆਂ 'ਚ ਇੰਸਪੈਕਟਰ ਵੀ ਸ਼ਾਮਲ ਹੈ ,ਜਦੋ ਟਰਾਂਸਫਾਰਮਰ 'ਚ ਧਮਾਕਾ ਹੋਇਆ ਤਾਂ ਕੁਝ ਲੋਕ ਉੱਥੇ ਦੇਖਣ ਆ ਗਏ । ਜਿਸ ਕਾਰਨ ਉਹ ਕਰੰਟ ਦੀ ਲਪੇਟ 'ਚ ਆ ਗਏ ।