ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫਰੀਕੀ ਦੇਸ਼ ਡੈਮੋਕ੍ਰੇਟਿਕ ਰਿਪਬਲਿਕ ਆਫ ਕਾਂਗੋ 'ਚ ਇਕ ਮਾਲਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ ਘੱਟੋ-ਘੱਟ 60 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 100 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਮਾਲ ਗੱਡੀ 'ਚ ਲੋਕ ਗੈਰ-ਕਾਨੂੰਨੀ ਤਰੀਕੇ ਨਾਲ ਸਫਰ ਕਰ ਰਹੇ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਬਚਾਅ ਕੰਮ ਜਾਰੀ ਕਾਂਗੋ ਦੇ ਇਕ ਸੂਬਾਈ ਅਧਿਕਾਰੀ ਜੀਨ ਸਰਜ ਲੂਮੂ ਨੇ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ 7 ਲੋਕਾਂ ਦੀਆਂ ਲਾਸ਼ਾਂ ਨੂੰ ਕੱਢਿਆ ਜਾ ਚੁੱਕਾ ਹੈ। ਇਸ ਦੇ ਬਾਵਜੂਦ ਵਰਤਮਾਨ ਵਿਚ ਘਟਨਾਸਥਲ 'ਤੇ 53 ਲੋਕਾਂ ਦੀਆਂ ਲਾਸ਼ਾਂ ਪਈਆਂ ਹੋਈਆਂ ਹਨ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਟ੍ਰੇਨ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਲੈ ਕੇ ਜਾ ਰਹੀ ਸੀ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੱਤ ਬੋਗੀਆਂ ਰੇਲਗੱਡੀ ਤੋਂ ਵੱਖ ਹੋ ਗਈਆਂ ਸਨ ਅਤੇ ਖੱਡ ਵਿੱਚ ਡਿੱਗ ਗਈਆਂ ਸਨ। ਇਸੇ ਕਰਕੇ ਬੋਗੀਆਂ ਦੇ ਅੰਦਰ ਫਸੇ ਲੋਕਾਂ ਨੂੰ ਬਚਣ ਦਾ ਮੌਕਾ ਵੀ ਨਹੀਂ ਮਿਲਿਆ