by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਾਜੀਪੁਰ ਦੇ ਮਾਨਸਕ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਟਰੱਕ ਟਿੱਪਰ ਹੇਠਾਂ ਆਉਣ ਨਾਲ ਇੱਕ 21 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੂੰ ਦਿੱਤੇ ਬਿਆਨ 'ਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਮੁੰਡਾ ਸੁਖਜਿੰਦਰ ਸਿੰਘ ਜਿਸ ਨੇ ਹਾਲੇ ਆਰਮੀ ਦਾ ਟੈਸਟ ਕਲੀਅਰ ਕੀਤਾ ਸੀ ,ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਕੰਮ ਲਈ ਹਾਜੀਪੁਰ ਨੂੰ ਜਾ ਰਿਹਾ ਸੀ। ਜਦੋ ਉਹ ਸਰਵਹਿੱਤਕਾਰੀ ਸਕੂਲ ਕੋਲ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਟਰੱਕ ਨੇ ਉਸ ਨੂੰ ਥੱਲੇ ਕੁੱਚਲ ਦਿੱਤਾ । ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਇੱਕ ਹੋਰ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਵੀ ਗੰਭੀਰ ਸੱਟਾਂ ਲਗੀਆਂ ਹਨ। ਟਰੱਕ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।