by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੰਬੀ ਢਾਬ ਨੇੜੇ ਉਸ ਸਮੇਂ ਹਾਦਸਾ ਵਾਪਰਿਆ, ਜਦੋਂ ਇਕ ਸਕੂਲ ਵੈਨ ਦੀ ਦਰੱਖ਼ਤ ਨਾਲ ਟੱਕਰ ਹੋ ਗਈ। ਇਸ ਸਕੂਲ ਵੈਨ 'ਚ 20 ਤੋਂ 25 ਦੇ ਕਰੀਬ ਵਿਦਿਆਰਥੀ ਬੈਠੇ ਸਨ, ਜੋ ਕਿ ਵੱਖ-ਵੱਖ ਜਮਾਤਾਂ ਦੇ ਸਨ। ਹਾਦਸੇ ਕਾਰਨ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਫਿਲਹਾਲ ਜ਼ਖਮੀ ਹੋਏ ਵਿਦਿਆਰਥੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ ।