by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸੋਹਾਗੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਬੱਸ ਤੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 15 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 40 ਤੋਂ ਵੱਧ ਲੋਕ ਜਖ਼ਮੀ ਹੋ ਗਏ ਹਨ। ਜ਼ਿਲਾ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਰਾਸ਼ਟਰੀ ਹਾਈਵੇਅ -30 ਤੇ ਸੋਹਾਗੀ ਘਾਟ ਨੇੜੇ ਵਾਪਰਿਆ ਹੈ । ਜਖ਼ਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਕਿ ਬੱਸ ਜਬਲਪੁਰ ਤੋਂ ਉੱਤਰ ਪ੍ਰਦੇਸ਼ ਜਾ ਰਹੀ ਸੀ। ਜਿਸ 'ਚ ਹੈਦਰਾਬਾਦ ਤੋਂ ਮਜ਼ਦੂਰੀ ਕਰਕੇ ਦੀਵਾਲੀ ਦੇ ਤਿਉਹਾਰ ਕਰਕੇ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਸੀ। ਮ੍ਰਿਤਕਾਂ ਦੀ ਹਾਲੇ ਪਛਾਣ ਨਹੀਂ ਹੋਈ ਹੈ ।