by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਲੁਧਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਸਕੂਟਰ ਸਵਾਰ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਸਕੂਟਰ ਦੇ ਪਿੱਛੇ ਬੈਠੀ ਬਜ਼ੁਰਗ ਵਿਅਕਤੀ ਦੀ ਪਤਨੀ ਨੂੰ ਗੰਭੀਰ ਸੱਟਾਂ ਲੱਗ ਗਈਆਂ ਹਨ। ਪੁਲਿਸ ਨੇ ਪਿੰਡ ਗਿੱਲ ਗੁਰੂ ਨਾਨਕ ਦੀ ਰਹਿਣ ਵਾਲੀ ਮਨਜੀਤ ਕੌਰ ਦੇ ਬਿਆਨਾਂ ਆਧਾਰ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ। ਮਨਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਨਿਰਮਲ ਸਿੰਘ ਨਾਲ ਸਕੂਟਰ 'ਤੇ ਸਵਾਰ ਹੋ ਕੇ ਜਾ ਰਹੀ ਸੀ ਕਿ ਅਚਾਨਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ । ਹਾਦਸੇ ਦੌਰਾਨ ਨਿਰਮਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।