ਟਰੱਕ ਦੇ ਬੇਕਾਬੂ ਹੋਣ ਨਾਲ ਵਾਪਰਿਆ ਵੱਡਾ ਹਾਦਸਾ, 48 ਤੋਂ ਵੱਧ ਲੋਕਾਂ ਦੀ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੀਨੀਆ ਦੇ ਕੇਰੀਚੋ ਕਾਉਂਟੀ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ 48 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਅਧਿਕਾਰੀ ਅਨੁਸਾਰ ਹਾਦਸੇ ਤੋਂ ਬਾਅਦ 48 ਤੋਂ ਵੱਧ ਲੋਕਾਂ ਦੀਆਂ ਲਾਸ਼ਾ ਬਰਾਮਦ ਕੀਤੀਆਂ ਗਈਆਂ ਹਨ ।

ਜਾਣਕਾਰੀ ਅਨੁਸਾਰ ਇਹ ਹਾਦਸਾ ਇੱਕ ਵਿਅਸਤ ਸੜਕ ਕੋਲ ਵਾਪਰਿਆ ,ਜਦੋ ਇੱਕ ਟਰੱਕ ਨੇ ਆਪਣਾ ਕੰਟਰੋਲ ਗੁਆ ਦਿੱਤਾ ਤੇ ਕਈ ਵਾਹਨਾਂ ਤੇ ਪੈਦਲ ਯਾਤਰੀਆਂ ਨੂੰ ਟੱਕਰ ਮਾਰ ਦਿੱਤੀ। ਅਧਿਕਾਰੀਆਂ ਅਨੁਸਾਰ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।