by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਾਜ਼ਿਲਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਹਿਰ ਵਿੱਚ ਜੀਪ ਡਿੱਗਣ ਕਾਰਨ ਪਤੀ- ਪਤਨੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਇਹ ਹਾਦਸਾ ਉਸ ਸਮੇ ਵਾਪਰਿਆ, ਜਦੋ ਜੀਪ ਸਵਾਰ ਪਤੀ- ਪਤਨੀ ਆਪਣੇ ਮੁੰਡੇ ਨਾਲ ਮੁਕਤਸਰ ਸਾਹਿਬ ਤੋਂ ਪਿੰਡ ਇਸਲਾਮਵਾਲਾ ਵੱਲ ਆ ਰਹੇ ਸਨ। ਇਸ ਹਾਦਸੇ ਦੌਰਾਨ ਪਤੀ -ਪਤਨੀ ਦੀ ਮੌਤ ਹੋ ਗਈ ,ਜਦਕਿ ਮੁੰਡੇ ਨੂੰ ਕੁਝ ਨੌਜਵਾਨਾਂ ਨੇ ਬਚਾ ਲਿਆ । ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਅਨੁਸਾਰ ਮੁੰਡਾ ਜੀਪ ਚਲਾ ਰਿਹਾ ਸੀ। ਫਿਲਹਾਲ ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਕੀਤਾ ਜਾ ਰਿਹਾ ਹੈ। ਪੁਲਿਸ ਨੇ ਮ੍ਰਿਤਕਾਂ ਦੀ ਲਾਸ਼ਾ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।