by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਰੇਲਵੇ ਸਟੇਸ਼ਨ 'ਤੇ ਟਰੇਨ ਦੇ ਡੱਬੇ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਸਮੇਂ ਡੱਬੇ 'ਚ ਕੋਈ ਵੀ ਮੁਸਾਫ਼ਰ ਮੌਜੂਦ ਨਹੀਂ ਸੀ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਜੀ. ਆਰ. ਪੀ. ਦੇ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਇਹ ਇਕ ਪੈਸੇਂਜਰ ਟਰੇਨ ਹੈ, ਜੋ ਕਿ ਹਿਸਾਰ ਤੋਂ ਆ ਕੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਖੜ੍ਹੀ ਸੀ ਤੇ ਇਸ ਨੇ ਅੰਮ੍ਰਿਤਸਰ ਵੱਲ ਨੂੰ ਰਵਾਨਾ ਹੋਣਾ ਸੀ ਪਰ ਅਚਾਨਕ ਉਸ ਦੇ ਇਕ ਡੱਬੇ 'ਚ ਅੱਗ ਲੱਗ ਗਈ।