by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਾਰਾਸ਼ਟਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੁਣੇ ਨਾਸਿਕ ਹਾਈਵੇ 'ਤੇ ਤੇਜ਼ ਰਫ਼ਤਾਰ SUV ਨੇ ਸੜਕ ਪਾਰ ਕਰ ਰਹੀਆਂ 17 ਮਹਿਲਾਵਾਂ ਨੂੰ ਕੁਚਲ ਦਿੱਤਾ। ਇਸ ਘਟਨਾ ਦੌਰਾਨ 5 ਮਹਿਲਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਗੰਭੀਰ ਜਖ਼ਮੀ ਹੋ ਗਈਆਂ ।ਜਿਨ੍ਹਾਂ ਨੂੰ ਇਲਾਜ਼ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਇਹ ਸਾਰੀਆਂ ਮਹਿਲਾਵਾਂ ਪੁਣੇ ਸ਼ਹਿਰ ਤੋਂ ਆਇਆ ਸਨ ਤੇ ਹਾਈਵੇ ਦੇ ਦੂਜੇ ਪਾਸੇ ਮੈਰਿਜ ਹਾਲ 'ਚ ਕੈਟਰਿੰਗ ਦਾ ਕੰਮ ਕਰਨ ਲਈ ਜਾ ਰਹੀਆਂ ਸਨ।ਜਦੋ ਇਹ ਔਰਤਾਂ ਸੜਕ ਪਾਰ ਕਰ ਰਹੀਆਂ ਸਨ, ਉਸ ਸਮੇ ਤੇਜ਼ ਰਫ਼ਤਾਰ SUV ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।