by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਮ ਨੋਮੀ ਦੇ ਮੌਕੇ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਇੰਦੌਰ ਦੇ ਬੇਲੇਸ਼ਵਰ ਮਹਾਦੇਵ ਝੂਲੇਲਾਲ ਮੰਦਰ 'ਚ ਧਾਰਮਿਕ ਪ੍ਰੋਗਰਾਮ ਦੌਰਾਨ ਛੱਤ ਡਿੱਗਣ ਨਾਲ ਕਈ ਲੋਕ ਘਟਨਾ ਦਾ ਸ਼ਿਕਾਰ ਹੋ ਗਏ ਹਨ। ਅਧਿਕਾਰੀਆਂ ਵਲੋਂ ਜਖ਼ਮੀਆਂ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ।
ਅਧਿਕਾਰੀਆਂ ਨੇ ਕਿਹਾ ਕਿ ਪਟੇਲ ਨਗਰ ਦੇ ਮੰਦਰ ਵਿੱਚ ਹੋਏ ਹਾਦਸੇ ਤੋਂ ਬਾਅਦ ਰਾਹਤ ਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ ਧਾਰਮਿਕ ਪ੍ਰੋਗਰਾਮ ਦੌਰਾਨ ਮੰਦਰ 'ਚ ਪੁਰਾਤਨ ਬਾਵੜੀ ਦੀ ਛੱਤ ਤੇ ਸ਼ਰਧਾਲੂਆਂ ਦੀ ਕਾਫੀ ਭੀੜ ਹੋ ਗਈ ਸੀ। ਜਿਸ ਕਾਰਨ ਛੱਤ ਜ਼ਿਆਦਾ ਲੋਕਾਂ ਦਾ ਬੋਝ ਨਹੀ ਸਹਿਣ ਕਰ ਸਕੀ ।