by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪਟਿਆਲਾ ਦੇ ਰਾਜਪੁਰਾ ਰੋਡ ਵਿਖੇ ਇੱਕ ਟਰੱਕ ਚਾਲਕ ਨੇ 2 ਐਕਟਿਵਾ ਸਵਾਰ ਕੁੜੀਆਂ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇ ਕੁੜੀਆਂ ਗੰਭੀਰ ਜਖ਼ਮੀ ਹੋ ਗਈਆਂ। ਜਿਨ੍ਹਾਂ ਨੂੰ ਲੋਕਾਂ ਵਲੋਂ ਇਲਾਜ਼ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ 2 ਕੁੜੀਆਂ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੀਆਂ ਸੀ ਤੇ ਅਚਾਨਕ ਇੱਕ ਟਰੱਕ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਵਲੋਂ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ । ਪੁਲਿਸ ਅਧਿਕਾਰੀ ਨੇ ਕਿਹਾ ਦੋਵੇ ਜਖ਼ਮੀ ਕੁੜੀਆਂ ਦਾ ਹਸਪਤਾਲ 'ਚ ਇਲਾਜ਼ ਚੱਲ ਰਿਹਾ ਹੈ ਤੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।