ਮੁੰਬਈ (ਰਾਘਵ): ਮੁੰਬਈ ਦੇ ਵਰਲੀ ਇਲਾਕੇ 'ਚ ਇਕ ਸਕੂਟਰ ਨੂੰ ਕਥਿਤ ਤੌਰ 'ਤੇ ਟੱਕਰ ਮਾਰਨ ਵਾਲੇ ਮੁੱਖ ਦੋਸ਼ੀ ਮਿਹਰ ਸ਼ਾਹ ਨੂੰ ਮੁੰਬਈ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ 16 ਜੁਲਾਈ ਤੱਕ ਪੁਲਸ ਹਿਰਾਸਤ 'ਚ ਭੇਜ ਦਿੱਤਾ ਹੈ ਹਾਦਸੇ ਦੇ ਦੋ ਦਿਨ ਬਾਅਦ ਮੰਗਲਵਾਰ ਨੂੰ ਮੁੰਬਈ ਨੇੜੇ ਗ੍ਰਿਫਤਾਰ ਕੀਤਾ ਗਿਆ ਸੀ। ਮਿਹਰ ਸ਼ਾਹ ਸ਼ਿਵ ਸੈਨਾ (ਸ਼ਿੰਦੇ) ਦੇ ਆਗੂ ਰਾਜੇਸ਼ ਸ਼ਾਹ ਦਾ ਪੁੱਤਰ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ ਸੀ ਅਤੇ ਉਸ ਦਾ ਪਤੀ ਜ਼ਖਮੀ ਹੋ ਗਿਆ ਸੀ। ਪੁਲਸ ਨੇ ਮਿਹਰ ਸ਼ਾਹ ਨੂੰ ਮੰਗਲਵਾਰ ਨੂੰ ਮੁੰਬਈ ਨੇੜੇ ਤੋਂ ਗ੍ਰਿਫਤਾਰ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਮਿਹਰ ਸ਼ਾਹ ਦੇ ਪਿਤਾ ਰਾਜੇਸ਼ ਸ਼ਾਹ ਨੇ ਆਪਣੇ ਬੇਟੇ ਦੇ ਭੱਜਣ ਨੂੰ ਯਕੀਨੀ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ ਅਤੇ ਉਸ ਵੱਲੋਂ ਚਲਾਈ ਗਈ BMW ਕਾਰ ਨੂੰ ਮੌਕੇ ਤੋਂ ਹਟਾਉਣ ਦੀ ਯੋਜਨਾ ਵੀ ਬਣਾਈ ਸੀ। ਐਤਵਾਰ ਤੜਕੇ, ਮਿਹਰ ਸ਼ਾਹ ਜੁਹੂ ਦੇ ਇੱਕ ਬਾਰ ਵਿੱਚ ਆਪਣੇ ਦੋਸਤਾਂ ਨਾਲ ਪਾਰਟੀ ਕਰਨ ਤੋਂ ਬਾਅਦ ਬਾਹਰ ਗਿਆ ਸੀ ਅਤੇ ਤੇਜ਼ ਰਫਤਾਰ ਨਾਲ ਗੱਡੀ ਚਲਾਉਂਦੇ ਹੋਏ ਇੱਕ ਸਕੂਟਰ ਨੂੰ ਟੱਕਰ ਮਾਰ ਦਿੱਤੀ। ਮਛੇਰੇ ਜੋੜਾ ਕਾਵੇਰੀ ਨਖਵਾ (45) ਅਤੇ ਪ੍ਰਦੀਪ ਨਖਵਾ ਸਕੂਟੀ 'ਤੇ ਸਵਾਰ ਸਨ। ਇਸ ਹਾਦਸੇ 'ਚ ਕਾਰ ਦੀ ਲਪੇਟ 'ਚ ਆਉਣ ਨਾਲ ਕਾਵੇਰੀ ਨਖਵਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਪ੍ਰਦੀਪ ਨਖਵਾ ਗੰਭੀਰ ਜ਼ਖਮੀ ਹੋ ਗਿਆ। ਮਿਹਰ ਇਸ ਹਾਦਸੇ ਤੋਂ ਬਾਅਦ ਫਰਾਰ ਹੋ ਗਿਆ ਸੀ