ਚੰਡੀਗੜ : ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਨਵਜੋਤ ਸਿੰਘ ਸਿੱਧੂ ਸਮੇਤ ਕਈ ਕੈਬਨਿਟ ਮੰਤਰੀਆਂ ਦੇ ਵਿਭਾਗ ਬਦਲੇ ਗਏ। ਪੰਜਾਬ ਦੇ ਫ਼ੈਸਲੇ ਅਨੁਸਾਰ, ਨਵਜੋਤ ਸਿੰਘ ਸਿੱਧੂ ਕੋਲੋਂ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਕੇ ਉਨ੍ਹਾਂ ਨੂੰ ਹੁਣ ਬਿਜਲੀ ਮੰਤਰੀ ਬਣਾਇਆ ਗਿਆ ਹੈ। ਬਲਬੀਰ ਸਿੰਘ ਸਿੱਧੂ ਤੋਂ ਪਸ਼ੂ ਪਾਲਣ ਵਿਭਾਗ ਲੈ ਕੇ ਉਸ ਨੂੰ ਸਿਹਤ ਵਿਭਾਗ ਦਿੱਤਾ ਗਿਆ ਹੈ। ਇਸੇ ਤਰ੍ਹਾਂ ਚਰਨਜੀਤ ਸਿੰਘ ਚੰਨੀ ਨੂੰ ਸੈਰ ਸਪਾਟਾ ਵਿਭਾਗ ਦਿੱਤਾ ਹੈ।ਇਸੇ ਤਰ੍ਹਾਂ ਅਰੁਣਾ ਚੌਧਰੀ ਨੂੰ ਇਸਤਰੀ ਤੇ ਬਾਲ ਵਿਕਾਸ ਵਿਭਾਗ ਦਿੱਤਾ ਗਿਆ ਹੈ।
ਮੈਡਮ ਰਜ਼ੀਆ ਸੁਲਤਾਨਾ ਨੂੰ ਟਰਾਂਸਪੋਰਟ ਵਿਭਾਗ ਮਿਲਿਆ ਹੈ। ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣਾਇਆ ਗਿਆ ਹੈ। ਵਿਜੈ ਇੰਦਰ ਸਿੰਗਲਾ ਨੂੰ ਸਿੱਖਿਆ ਦਾ ਵਿਭਾਗ ਦਿੱਤਾ ਗਿਆ ਹੈ।ਦੱਸ ਦੇਈਏ ਕਿ ਗੌਰਤਲਬ ਹੈ ਕਿ ਸਿੱਧੂ ਵੱਲੋਂ ਚੋਣਾਂ ਦੌਰਾਨ ਕੀਤੀ ਗਈ ਬਿਆਨਬਾਜ਼ੀ ਤੋਂ ਕੈਪਟਨ ਉਨ੍ਹਾਂ ਤੋਂ ਕਾਫੀ ਨਾਰਾਜ਼ ਹਨ। ਉਨ੍ਹਾਂ ਸਿੱਧੂ ਨੂੰ ਨਾਨ ਪਰਫਾਰਮ ਮਿਨਿਸਟਰ ਕਹਿ ਦਿੱਤਾ ਹੈ। ਇਸ ਦਾ ਜਵਾਬ ਸਿੱਧੂ ਨੇ ਆਪਣੇ ਵਿਭਾਗ ਦੇ ਕੰਮਕਾਜ ਅੰਕੜੇ ਦੇ ਕੇ ਕਰਨਾ ਚਾਹਿਆ ਹੈ, ਪਰ ਸਿੱਧੂ ਤੇ ਕੈਪਟਨ ਵਿਚਕਾਰ ਦੂਰੀਆਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੰਨਿਆ ਜਾ ਰਿਹਾ ਸੀ ਕਿ ਅੱਜ ਜਦੋਂ ਉਹ ਕੈਬਨਿਟ ਦੀ ਮੀਟਿੰਗ 'ਚ ਸ਼ਾਮਲ ਹੋਣਗੇ ਤਾਂ ਇਹ ਦੂਰੀਆਂ ਕੁਝ ਘੱਟ ਹੋ ਜਾਣਗੀਆਂ ਪਰ ਅਜਿਹਾ ਨਹੀਂ ਹੋਇਆ।