by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ਿਕਾਗੋ 'ਚ ਹੋਈ ਗੋਲੀਬਾਰੀ ਵਿੱਚ 1 ਵਿਅਕਤੀ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਆਬਾਦੀ ਦੇ ਮਾਮਲੇ 'ਚ ਅਮਰੀਕਾ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਦੇ ਉੱਤਰੀ ਹਿੱਸੇ 'ਚ ਵਾਪਰੀ ਹੈ।
ਗੋਲੀਬਾਰੀ 'ਚ 1 ਵਿਅਕਤੀ ਦੀ ਮੌਤ ਹੋ ਗਈ ਅਤੇ ਬਾਕੀ 4 ਨੂੰ ਗੰਭੀਰ ਹਾਲਤ 'ਚ ਸਥਾਨਕ ਹਸਪਤਾਲਾਂ 'ਚ ਲਿਜਾਇਆ ਗਿਆ। ਪੁਲਿਸ ਨੇ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੱਕੀ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਨਾਲ ਹੀ ਇਸ ਘਟਨਾ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ ਹੈ।