by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਦੇ ਪਿੰਡ ਉਰਨਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਖੇਤਾਂ 'ਚ ਕੰਮ ਕਰ ਰਹੇ ਟਰੈਕਟਰ ਸਵਾਰ ਨੌਜਵਾਨ 'ਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਬੀਤੀ ਦਿਨੀਂ ਪੀੜਤ ਦਵਿੰਦਰ ਸਿੰਘ ਆਪਣੇ ਖੇਤਾਂ 'ਚੋ ਮਿੱਟੀ ਭਰ ਕੇ ਨਿਕਲ ਰਿਹਾ ਸੀ ਤਾਂ ਅਚਾਨਕ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਹਮਲਾ ਕਰ ਦਿੱਤਾ । ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਨੇ ਮੌਕੇ 'ਤੇ ਪਹੁੰਚ ਦੇਖਿਆ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ, ਜਦਕਿ ਪਿੰਡ ਵਾਸੀਆਂ ਨੇ ਇੱਕ ਹਮਲਾਵਰ ਨੂੰ ਕਾਬੂ ਕਰ ਲਿਆ। ਇਸ ਘਟਨਾ ਦੌਰਾਨ ਪੀੜਤ ਦਵਿੰਦਰ ਸਿੰਘ ਗੰਭੀਰ ਜਖ਼ਮੀ ਹੋ ਗਿਆ ।ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।