ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਕੁਝ ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਕੇ ਲੁੱਟ ਦੀ ਨੀਅਤ ਨਾਲ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਲੁਟੇਰਿਆਂ ਨੇ ਬਜ਼ੁਰਗ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।ਮ੍ਰਿਤਕ ਬਜ਼ੁਰਗ ਦੀ ਪਛਾਣ ਗੁਲਸ਼ਨ ਦੇ ਰੂਪ 'ਚ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਬਜ਼ੁਰਗ ਘਰ ਵਿਚ ਇੱਕਲਾ ਰਹਿੰਦਾ ਸੀ ।ਉਸ ਦੀਆਂ 2 ਧੀਆਂ ਹਨ, ਜਿਨ੍ਹਾਂ 'ਚੋ 1 ਪਠਾਨਕੋਟ ਤੇ ਦੂਜੀ ਚੰਡੀਗੜ੍ਹ ਵਿਆਹੀ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰ ਲਿਆ ਹੈ। ਪੁਲਿਸ ਵਲੋਂ CCTV ਕੈਮਰੇ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ 4 ਲੁਟੇਰੇ ਘਰ ਅੰਦਰ ਦਾਖ਼ਲ ਹੋਏ ਸਨ ।ਅਧਿਕਾਰੀਆਂ ਅਨੁਸਾਰ ਘਰ ਦਾ ਸਾਰਾ ਸਾਮਾਨ ਖਿਲਰਿਆ ਹੋਇਆ ਸੀ ,ਜਿਸ ਕਾਰਨ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਕਿ ਲੁਟੇਰਿਆਂ ਵਲੋਂ ਲੁੱਟ ਦੀ ਨੀਅਤ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
by jaskamal