ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਗੁੰਡਾਗਰਦੀ ਦੀਆਂ ਵਾਰਦਾਤਾਂ ਦੇਖਣ ਨੂੰ ਮਿਲ ਰਹੀਆਂ ਹਨ। ਬਦਮਾਸ਼ 'ਚ ਪੁਲਿਸ ਦਾ ਡਰ ਦੀਨੋ- ਦਿਨ ਖਤਮ ਹੁੰਦਾ ਜਾਂ ਰਿਹਾ ਹੈ। ਜਿਸ ਕਾਰਨ ਉਹ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਰਹੇ ਹਨ। ਇਨ੍ਹਾਂ ਵਾਰਦਾਤਾਂ ਕਾਰਨ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜੇ ਹੋ ਰਹੇ ਹਨ। ਹੁਣ ਜਲੰਧਰ ਸ਼ਹੀਦ ਬਾਬੂ ਲਾਭ ਸਿੰਘ ਨਗਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ । ਜਿਥੇ ਜਗਰਾਤੇ ਦੌਰਾਨ ਨਸ਼ੇ 'ਚ ਟੱਲੀ ਨੌਜਵਾਨਾਂ ਨੇ ਹੰਗਾਮਾ ਕਰ ਦਿੱਤਾ। ਦੱਸਿਆ ਜਾ ਰਿਹਾ ਜਗਰਾਤੇ 'ਚ ਲੋਕਾਂ ਨਾਲ ਨੌਜਵਾਨਾਂ ਵਲੋਂ ਕੁੱਟਮਾਰ ਕੀਤੀ ਗਈ। ਇਸ ਘਟਨਾ 'ਚ ਕਈ ਔਰਤਾਂ ਜਖ਼ਮੀ ਹੋ ਗਿਆ ਹਨ। ਇਸ ਵਾਰਦਾਤ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ।
ਜਗਰਾਤੇ 'ਚ ਮੌਜੂਦ ਲੋਕਾਂ ਨੇ ਦੱਸਿਆ ਕਿ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਲੰਗਰ ਛਕਣ ਆਏ ਹਨ। ਇਸ ਦੌਰਾਨ ਉਹ ਦੋਵੇ ਲੰਗਰ ਛਕਾਉਣ ਵਾਲੇ ਸੇਵਾਦਾਰਾਂ ਨਾਲ ਉਨ੍ਹਾਂ ਦੀ ਲੜਾਈ ਹੋ ਗਈ। ਜਦੋ ਜਗਰਾਤੇ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਤਾਂ ਜੋ ਮਾਹੌਲ ਖਰਾਬ ਨਾ ਹੋਵੇ ਪਰ ਕੁਝ ਸਮੇ ਬਾਅਦ ਨਸ਼ੇ ਵਿੱਚ ਟੱਲੀ ਨੌਜਵਾਨਾਂ ਨੇ ਵਾਪਸ ਆ ਕੇ ਗਾਲੀ -ਗਲੋਚੀ ਕਰਨੀ ਸ਼ੁਰੂ ਕਰ ਦਿੱਤੀ ਤੇ ਪੰਡਾਲ ਵਿੱਚ ਬੈਠੇ ਲੋਕਾਂ 'ਤੇ ਹਮਲਾ ਕਰ ਦਿੱਤਾ। ਜਗਰਾਤੇ ਤੇ ਭੱਜਣ ਸੁਣ ਰਹੇ ਲੋਕਾਂ ਤੇ ਨੌਜਵਾਨਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ।