ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਦਿਲ - ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਬੀਤੀ ਰਾਤ ਗੁਰਦੁਆਰਾ ਸਾਹਿਬ ਤੋਂ ਡਿਊਟੀ ਕਰਕੇ ਵਾਪਸ ਆਪਣੇ ਘਰ ਜਾ ਰਹੇ ਗ੍ਰੰਥੀ ਸਿੰਘ 'ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹਮਲਾਵਰਾਂ ਗ੍ਰੰਥੀ ਸਿੰਘ ਦੀ ਲੱਤ ਵੱਢ ਕੇ ਆਪਣੇ ਨਾਲ ਲੈ ਗਏ। ਗ੍ਰੰਥੀ ਸਿੰਘ ਦੀ ਪਛਾਣ ਸੁਖਚੈਨ ਸਿੰਘ ਦੇ ਰੂਪ 'ਚ ਹੋਈ ਹੈ ,ਜੋ ਕਿ ਪਿੰਡ ਬਾਣੀਆਂ ਦੇ ਗੁਰੂਦੁਆਰਾ ਸਾਹਿਬ ਵਿੱਚ ਗ੍ਰੰਥੀ ਵਜੋਂ ਤਾਇਨਾਤ ਸੀ ।
ਜਖ਼ਮੀ ਸੁਖਚੈਨ ਸਿੰਘ ਦੇ ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਰੋਜ਼ਾਨਾ ਦੀ ਤਰਾਂ ਸੁਖਚੈਨ ਸਿੰਘ ਆਪਣੀ ਡਿਊਟੀ ਕਰਕੇ ਜਦੋ ਘਰ ਵਾਪਸ ਆ ਰਹੇ ਸੀ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ । ਇਸ ਦੌਰਾਨ ਹਮਲਾਵਰ ਸੁਖਚੈਨ ਸਿੰਘ ਦੀ ਲੱਤ ਵੱਢ ਕੇ ਨਾਲ ਲੈ ਗਏ। ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਨੂੰ ਜਖ਼ਮੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹ ਇਲਾਜ਼ ਅਧੀਨ ਹੈ । ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਿਕ ਮੈਬਰਾਂ ਵਲੋਂ ਲਗਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ । ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰ ਲਿਆ ਹੈ ।