by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਢਾਬਾ ਲੋਹਾਰਾ 'ਚ ਲੁਟੇਰਿਆਂ ਵਲੋਂ ਇਕ ਪਰਿਵਾਰ ਦੇ 4 ਮੈਂਬਰਾਂ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੀ ਨਕਦੀ 'ਤੇ ਗਹਿਣੇ ਲੁੱਟ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਲੁਟੇਰਿਆਂ ਵੱਲੋਂ ਇਕ ਘਰ ਦਾ ਦਰਵਾਜ਼ਾ ਖੜਕਾਇਆ ਗਿਆ। ਦਰਵਾਜ਼ਾ ਖੋਲ੍ਹਣ 'ਤੇ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਪੂਰੇ ਪਰਿਵਾਰ ਨੂੰ ਬੰਧਕ ਬਣਾ ਲਿਆ 'ਤੇ ਉਨ੍ਹਾਂ ਦੇ ਹੱਥ-ਪੈਰ ਬੰਨ੍ਹ ਦਿੱਤੇ। ਲੁਟੇਰਿਆਂ ਨੇ ਘਰ ’ਚ ਪਈ ਕਰੀਬ 5 ਲੱਖ ਰੁਪਏ ਦੀ ਨਕਦੀ, ਸੋਨਾ-ਚਾਂਦੀ ਆਦਿ ਲੁੱਟ ਲੈ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਪਰਿਵਾਰ ਦੇ ਬਿਆਨ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।