ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਪਾਹਜ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਅੱਜ ਸਵੇਰੇ ਘਰ 'ਚੋ ਖੂਨ ਨਾਲ ਲਖਪੱਖ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਜਸਵਿੰਦਰ ਸਿੰਘ ਇਕੱਲਾ ਰਹਿੰਦਾ ਸੀ ਤੇ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ , ਜਦੋ ਸਵੇਰੇ ਜਸਵਿੰਦਰ ਸਿੰਘ ਨੇ ਦੁਕਾਨ ਨਹੀ ਖੋਲ੍ਹੀ ਤਾਂ ਗੁਆਂਢੀਆਂ ਨੂੰ ਸ਼ੱਕ ਹੋਇਆ । ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਮਿਲਦੇ 'ਤੇ ਪੁਲਿਸ ਨੂੰ ਦਿੱਤੀ ਗਈ।
ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਦੇਖਿਆ ਜਸਵਿੰਦਰ ਸਿੰਘ ਦੀ ਲਾਸ਼ ਘਰ ਅੰਦਰ ਪਈ ਹੋਈ ਸੀ। ਉਸ ਦੇ ਸਰੀਰ ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਮ੍ਰਿਤਕ ਦੀ ਮਾਤਾ ਪ੍ਰੀਤਮ ਨੇ ਦੱਸਿਆ ਕਿ ਬੀਤੀ ਰਾਤ ਜਸਵਿੰਦਰ ਨਾਲ ਫੋਨ 'ਤੇ ਗੱਲ ਹੋਈ ।ਉਹ ਧਰਮਸ਼ਾਲਾ ਵਿੱਚ ਸੇਵਾ ਕਰਕੇ ਘਰ ਵਾਪਸ ਜਾ ਰਿਹਾ ਸੀ। ਜਸਵਿੰਦਰ ਦੇ 2 ਤਲਾਕ ਹੋ ਚੁੱਕੇ ਹਨ ਤੇ ਨਾ ਹੀ ਉਸ ਦੇ ਕੋਈ ਔਲਾਦ ਸੀ ,ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ।