by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਗੁੰਡਾਗਰਦੀ 'ਤੇ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਕਿਤੇ ਰਾਤ ਨੂੰ ਗੋਲੀਆਂ ਚੱਲ ਰਹੀਆਂ ਹਨ। ਜਲੰਧਰ 'ਚ ਸੁਰੱਖਿਆ ਗਾਰਡ ਨੇ ਪਤਨੀ, ਸੱਸ ਤੇ ਸਹੁਰੇ ਦਾ ਕਤਲ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਜਲੰਧਰ ਦੇ ਨਾਗਰਾ ਫਾਟਕ ਨੇੜੇ ਸ਼ਿਵ ਨਗਰ ਦੀ ਗਲੀ ਨੰਬਰ ਪੰਜ 'ਚ ਪਰਿਵਾਰਕ ਝਗੜੇ 'ਚ ਵਿਅਕਤੀ ਨੇ ਤਿੰਨ ਲੋਕਾਂ ਦਾ ਕਤਲ ਕਰ ਦਿੱਤਾ। ਮੁਲਜ਼ਮ ਸੁਨੀਲ ਨੇ ਲਾਇਸੈਂਸੀ ਰਿਵਾਲਵਰ ਨਾਲ ਕਤਲ ਕੀਤਾ ਹੈ। ਮੁਲਜ਼ਮ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ। ਮ੍ਰਿਤਕ ਸੁਨੀਲ ਦੀ ਪਤਨੀ, ਸੱਸ 'ਤੇ ਸਹੁਰਾ ਦੱਸੇ ਜਾ ਰਹੇ ਹਨ।
ਪੁਲਿਸ ਨੇ ਰਿਵਾਲਵਰ ਜ਼ਬਤ ਕਰ ਲਿਆ ਹੈ। ਕਾਤਲ ਪਰਿਵਾਰ ਦਾ ਹੀ ਮੈਂਬਰ ਦੱਸਿਆ ਜਾ ਰਿਹਾ ਹੈ। ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ 'ਤੇ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ।