by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੀ ਇਕ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਚ ਤੇਜਧਾਰ ਹਥਿਆਰ ਚੱਲਣ ਦਾ ਮਾਮਲਾ ਸਾਹਮਣੇਂ ਆਇਆ ਹੈ। ਦੱਸਿਆ ਜਾ ਰਿਹਾ ਕਿ ਇਸ ਖੂਨੀ ਝੜਪ ਦੌਰਾਨ ਕਈ ਵਿਦਿਆਰਥੀ ਬੁਰੀ ਤਰਾਂ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ । ਜਾਣਕਾਰੀ ਅਨੁਸਾਰ ਯੂਨੀਵਰਸਿਟੀ ਵਲੋਂ ਡਿਗਰੀ ਵੰਡ ਸਮਾਰੋਹ ਦੀ ਪੋਸਟ ਸੋਸ਼ਲ ਮੀਡੀਆ 'ਤੇ ਪਾਈ ਗਈ ਸੀ।
ਇਸ 'ਤੇ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਨੇ ਕੁਮੈਟ ਕੀਤਾ ਕਿ ਇਹ ਪੋਸਟ ਸਹੀ ਨਹੀਂ ਹੈ। ਇਸ ਗੱਲ ਦਾ ਵਿਰੋਧ ਯੂਨੀਵਰਸਿਟੀ ਦੇ ਮੌਜੂਦਾ ਵਿਦਿਰਾਰਥੀਆਂ ਵਲੋਂ ਕੀਤਾ ਜਾ ਰਿਹਾ ਸੀ। ਜਦੋ ਡਿਗਰੀ ਵੰਡ ਸਮਾਰੋਹ ਦੌਰਾਨ ਵਿਦਿਆਰਥੀ ਡਿਗਰੀ ਲੈਣ ਆਏ ਤਾਂ ਉਨ੍ਹਾਂ ਦੀ ਆਪਣੇ ਜੂਨੀਅਰ ਵਿਦਿਆਰਥੀਆਂ ਨਾਲ ਬਹਿਸ ਹੋ ਗਈ ਜਿਸ ਤੋਂ ਬਾਅਦ ਜੂਨੀਅਰ ਵਿਦਿਆਰਥੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਡਿਗਰੀ ਲੈਣ ਆਏ ਵਿਦਿਆਰਥੀਆਂ 'ਤੇ ਹਮਲਾ ਕਰ ਦਿੱਤਾ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।