by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿਛਲੇ ਦਿਨੀਂ ਹੋਈ ਵੱਡੀ ਲੁੱਟ ਦੀ ਘਟਨਾ ਤੋਂ ਬਾਅਦ ਅੱਜ ਗਾਂਧੀ ਨਗਰ 'ਚ ਦਿਨ ਦਿਹਾੜੇ ਇੱਕ ਨੌਜਵਾਨ 'ਤੇ ਗੋਲੀ ਚਲਾ ਦਿੱਤੀ ਗਈ। ਇਸ ਘਟਨਾ ਵਿੱਚ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ ,ਜਿਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਗਾਂਧੀ ਨਗਰ ਵਿੱਚ ਕੁਝ ਸਮੇ ਪਹਿਲਾਂ ਐਕਟਿਵ ਸਵਾਰ ਨੌਜਵਾਨ 'ਤੇ ਅਣਪਛਾਤੇ ਨੌਜਵਾਨਾਂ ਵਲੋਂ ਪਿੱਛਾ ਕਰਕੇ ਗੋਲੀਆਂ ਚਲਾਈਆਂ ਗਿਆ ਤੇ ਇਸ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਵਾਰ ਕੀਤੇ ਗਏ । ਇਸ ਘਟਨਾ ਦੌਰਾਨ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ, ਜਦੋ ਤੱਕ ਲੋਕ ਇਕੱਠੇ ਹੋਏ ਉਦੋਂ ਹਮਲਾਵਰ ਭੱਜ ਗਏ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।