ਨਿਊਜ਼ ਡੈਸਕ(ਰਿੰਪੀ ਸ਼ਰਮਾ) : ਬਰਨਾਲਾ ਦੇ ਪਿੰਡ ਸੇਖਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਦੇਰ ਰਾਤ ਮਾਂ ਤੇ ਧੀ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਕੁਝ ਅਣਪਛਾਤੇ ਵਿਅਕਤੀਆਂ ਨੇ ਘਰ ਅੰਦਰ ਦਾਖ਼ਲ ਹੋ ਕੇ ਮਾਂ-ਧੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੇ ਨਾਲ ਹੀ ਜਵਾਈ ਵੀ ਗੰਭੀਰ ਜਖ਼ਮੀ ਹੋ ਗਿਆ,ਜਿਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ,ਉੱਥੇ ਡਾਕਟਰਾਂ ਵੱਲੋ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ।
ਜਾਣਕਾਰੀ ਅਨੁਸਾਰ ਬਜ਼ੁਰਗ ਮਹਿਲਾ ਹਰਬੰਸ ਕੌਰ ਆਪਣੀ ਕੁੜੀ ਪਰਮਜੀਤ ਕੌਰ ਤੇ ਜਵਾਈ ਰਾਜਦੀਪ ਸਿੰਘ ਨਾਲ ਸੇਖਾ ਵਿਖੇ ਰਹਿੰਦੀ ਸੀ। ਹਰਬੰਸ ਕੌਰ ਨੇ ਰਾਜਦੀਪ ਸਿੰਘ ਨੂੰ ਘਰ ਜਵਾਈ ਬਣਾ ਕੇ ਰੱਖਿਆ ਸੀ। ਗੁਆਂਢੀਆਂ ਨੂੰ ਜਦੋ ਇਸ ਘਟਨਾ ਬਾਰੇ ਪਤਾ ਲੱਗਾ ਪਤਾ ਉਨ੍ਹਾਂ ਨੇ ਤਿੰਨਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਪਰ ਡਾਕਟਰਾਂ ਵਲੋਂ ਮਾਂ -ਧੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ, ਜਦਕਿ ਰਾਜਦੀਪ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਰਕੇ ਲੁਧਿਆਣਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।