by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਬੀਤੀ ਦਿਨੀਂ ਡੇਰਾ ਬਿਆਸ ਤੇ ਨਿਹੰਗ ਸਿੰਘ ਵਿਚਾਲੇ ਝੜਪ ਹੋਏ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਧਿਰਾਂ 'ਤੇ ਮਾਮਲੇ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ 400 ਤੋਂ ਵੱਧ ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਹਸਪਤਾਲਾਂ ਵਿੱਚ ਦਾਖ਼ਿਲ ਵਿਅਕਤੀਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਕੁਝ ਅਣਪਛਾਤੇ ਵਿਅਕਤੀਆਂ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਜਲਦ ਹੀ ਉਨ੍ਹਾਂ ਨੂੰ ਹਿਰਾਸਤ 'ਚ ਲਿਆ ਜਾਵੇਗਾ । ਇਸ ਝੜਪ ਦੌਰਾਨ ਪੁਲਿਸ ਵਲੋਂ ਲਾਠੀਚਾਰਜ ਵੀ ਕੀਤਾ ਗਿਆ ਸੀ। ਇਹ ਵਿਵਾਦ ਇਨ੍ਹਾਂ ਵੱਧ ਗਿਆ ਕਿ ਦੋਵੇ ਧਿਰਾਂ ਵਲੋਂ ਇਟਾਂ ਪੱਥਰ ਚਲਣੇ ਸ਼ੁਰੂ ਹੋ ਗਏ ਸੀ। ਇਸ ਦੌਰਾਨ ਕਈ ਵਿਅਕਤੀ ਜਖ਼ਮੀ ਵੀ ਹੋਏ ਹਨ।