by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਥਾਣਾ ਮਮਦੋਟ ਦੇ ਅਧੀਨ ਆਉਂਦੇ ਪਿੰਡ ਪੀਰ ਖਾਂ ਸ਼ੇਖ ਵਿਖੇ ਇਕ ਐਕਟਿਵਾ ਸਕੂਟਰ ਅਤੇ ਕਾਰ ਦੀ ਟੱਕਰ ਦੌਰਾਨ ਐਕਟਿਵਾ ਸਵਾਰ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਮਮਦੋਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਸ਼ਮੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਰਾਧਾ ਸਵਾਮੀ ਕਾਲੋਨੀ ਫਾਜ਼ਿਲਕਾ ਨੇ ਦੱਸਿਆ ਕਿ ਉਸ ਦਾ ਪੁੱਤਰ ਬਲਵਿੰਦਰ ਸਿੰਘ ਆਪਣੀ ਪਤਨੀ ਸਰਬਜੀਤ ਕੌਰ ਨਾਲ ਐਕਟਿਵਾ ਸਕੂਟਰ ’ਤੇ ਸਵਾਰ ਹੋ ਕੇ ਰਿਸ਼ਤੇਦਾਰੀ ਵਿਚ ਮਿਲਣ ਲਈ ਪਿੰਡ ਟਿੱਬੀ ਕਲਾਂ ਥਾਣਾ ਮਮਦੋਟ ਆਏ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।