ਪੇਸ਼ਾਵਰ (ਰਾਘਵ) : ਅੱਤਵਾਦੀਆਂ ਨੇ ਸ਼ੁੱਕਰਵਾਰ ਦੇਰ ਰਾਤ ਖੈਬਰ ਪਖਤੂਨਖਵਾ 'ਚ ਇਕ ਸੁਰੱਖਿਆ ਚੌਕੀ 'ਤੇ ਹਮਲਾ ਕੀਤਾ, ਇਹ ਮਹੀਨਿਆਂ ਦਾ ਸਭ ਤੋਂ ਘਾਤਕ ਹਮਲਾ ਦੱਸਿਆ ਜਾ ਰਿਹਾ ਹੈ, ਇਸ ਹਮਲੇ 'ਚ 16 ਜਵਾਨ ਸ਼ਹੀਦ ਹੋ ਗਏ ਹਨ ਜਦਕਿ 8 ਜ਼ਖਮੀ ਦੱਸੇ ਜਾ ਰਹੇ ਹਨ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਕ ਪੁਲਿਸ ਅਧਿਕਾਰੀ ਨੇ ਕਿਹਾ, 'ਲੀਟਾ ਸਰ ਇਲਾਕੇ 'ਚ ਦੇਰ ਰਾਤ ਇਕ ਸੁਰੱਖਿਆ ਚੌਕੀ 'ਤੇ ਹਮਲਾ ਕੀਤਾ ਗਿਆ। ਪਾਕਿਸਤਾਨ ਵਿਚ ਅਫਗਾਨਿਸਤਾਨ ਨਾਲ ਲੱਗਦੀ ਸਰਹੱਦ 'ਤੇ ਲਗਾਤਾਰ ਅੱਤਵਾਦੀ ਹਮਲੇ ਹੋ ਰਹੇ ਹਨ।'
ਗੌਰਤਲਬ ਹੈ ਕਿ ਇਸ ਇਲਾਕੇ 'ਚ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪਰ ਫਿਲਹਾਲ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਟੀਟੀਪੀ ਦੇ ਅੱਤਵਾਦੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 5 ਅਕਤੂਬਰ ਨੂੰ ਅੱਤਵਾਦੀ ਹਮਲਿਆਂ 'ਚ 16 ਪਾਕਿਸਤਾਨੀ ਸੈਨਿਕਾਂ ਦੀ ਜਾਨ ਚਲੀ ਗਈ ਸੀ ਅਤੇ 2 ਜ਼ਖਮੀ ਹੋ ਗਏ ਸਨ, ਜਦੋਂ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਕਥਿਤ ਤੌਰ 'ਤੇ ਹਿੰਸਾ ਦੀ ਜ਼ਿੰਮੇਵਾਰੀ ਲਈ ਸੀ।