by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ 40 ਸਾਲਾ ਵਿਅਕਤੀ ਨੇ ਖੁਦਕੁਸ਼ੀ ਕੀਤੀ ਹੈ । ਮ੍ਰਿਤਕ 7 ਬੱਚਿਆਂ ਦਾ ਪਿਤਾ ਸੀ, ਜੋ ਮਜ਼ਦੂਰੀ ਦਾ ਕੰਮ ਕਰਦਾ ਸੀ। ਖੁਦਕੁਸ਼ੀ ਕਰਨ ਵਾਲੇ ਦੀ ਪਛਾਣ ਰਾਮ ਸ਼ੁੱਧੀ ਪੁੱਤਰ ਰਾਮ ਲੱਖਣ ਮੂਲ ਨਿਵਾਸੀ ਯੂ. ਪੀ. ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਸ਼ੁੱਧੀ ਨੇ ਆਪਣੇ ਘਰ 'ਚ ਖੁਦਕੁਸ਼ੀ ਕਰ ਲਈ। ਮ੍ਰਿਤਕ ਕੋਲੋਂ ਮੌਕੇ ਤੋਂ ਕੋਈ ਖੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ। ਲੋਕਾ ਨੇ ਦੱਸਿਆ ਹੈ ਕਿ ਰਾਮ ਸ਼ੁੱਧੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।