by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਸ਼ਰਾਬ ਨੀਤੀ ਮਾਮਲੇ ਨੂੰ ਲੈ ਕੇ CBI ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਸੀ। ਇਸ ਪੁੱਛਗਿੱਛ ਦੌਰਾਨ CBI ਦਫਤਰ ਸਾਹਮਣੇ ਆਪ ਪਾਰਟੀ ਦੇ ਆਗੂਆਂ ਵਲੋਂ ਧਰਨਾ ਦਿੱਤਾ ਗਿਆ ਸੀ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਜਾ ਰਿਹਾ ਹੈ। ਜਦਕਿ CBI ਵਲੋਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਦੋਸ਼ਾ ਤੋਂ ਇਨਕਾਰ ਕਰ ਦਿੱਤਾ ਗਿਆ ਹੈ । ਮਨੀਸ਼ ਸਿਸੋਦੀਆ ਨੇ ਕਿਹਾ ਉਨ੍ਹਾਂ ਤੇ ਆਮ ਆਦਮੀ ਪਾਰਟੀ ਨੂੰ ਛੱਡਣ ਲਈ ਦਬਾਅ ਬਣਾਇਆ ਜਾ ਰਿਹਾ ਹੈ ਤੇ ਮੁੱਖ ਮੰਤਰੀ ਬਣਨ ਦਾ ਆਫਰ ਦਿੱਤਾ ਗਿਆ ਹੈ। CBI ਅਧਿਕਾਰੀਆਂ ਨੇ ਕਿਹਾ ਮਨੀਸ਼ ਸਿਸੋਦੀਆ ਦੇ ਬਿਆਨਾਂ ਦੀ ਜਾਂਚ ਕੀਤੀ ਜਾਵੇਗੀ ।