ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕੁਝ ਵਿਰੋਧੀ ਪਾਰਟੀਆਂ ਵੱਲੋਂ ਹਿੰਦੂ ਸਿੱਖ ਏਕਤਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਹੜੇ ਲੋਕ ਪੰਜਾਬ ਵਿੱਚ ਹਿੰਦੂਆਂ ਤੇ ਸਿੱਖਾਂ ਵਿੱਚ ਫਰਕ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅਸਲ ਵਿੱਚ ISI ਦੇ ਏਜੰਟ ਹਨ।ਮਨੀਸ਼ ਤਿਵਾੜੀ ਨੇ ਕਿਹਾ, ''ਇਸ ਵਿਚ ਕੋਈ ਸ਼ੱਕ ਨਹੀਂ ਕਿ ਪਾਕਿਸਤਾਨ 1975 ਤੋਂ ਹਥਿਆਰ ਅਤੇ ਡਰੱਗਜ਼ ਭੇਜ ਕੇ ਪੰਜਾਬ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇਸ ਵਿਚ ਸੁਰੱਖਿਆ ਏਜੰਸੀਆਂ ਦਾ ਹੱਥ ਹੈ, ਇਕ ਬਹੁਤ ਹੀ ਗੰਭੀਰ ਦੋਸ਼ ਹੈ। ਕੇਜਰੀਵਾਲ ਜੀ ਕੋਲ ਕੋਈ ਸਬੂਤ ਹੈ ਤਾਂ ਦਿਖਾਉਣ''
ਦੱਸ ਦਈਏ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਅਤੇ ਬਰਨਾਲਾ 'ਚ ਨਸ਼ਿਆਂ ਅਤੇ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਚੁੱਕਿਆ ਸੀ। ਜਿਸ ਵਿੱਚ ਉਹਨਾਂ ਵਾਲੀ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਪਾਕਿਸਤਾਨ ਤੋਂ ਨਸ਼ਾ, ਬੰਬ, ਟਿਫਿਨ ਬੰਬ, ਹਥਿਆਰ ਆ ਰਹੇ ਹਨ। ਇੱਥੋਂ ਦੇ ਲੋਕ ਖਰੀਦਦੇ ਹਨ।