by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਸੁਣਵਾਈ ਹੋਈ ਹੈ। ਦੱਸਿਆ ਜਾ ਰਿਹਾ ਮਨੀਸ਼ਾ ਗੁਲਾਟੀ ਨੇ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਸੇਵਾਕਾਲ ਖਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਹੈ । ਕੁਝ ਦਿਨ ਪਹਿਲਾਂ ਹੀ ਸਰਕਾਰ ਵਲੋਂ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਦੱਸ ਦਈਏ ਕਿ ਮਨੀਸ਼ਾ ਗੁਲਾਟੀ 2022 'ਚ ਭਾਜਪਾ 'ਚ ਸ਼ਾਮਲ ਹੋਈ ਸੀ । ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਦੇ ਫੈਸਲੇ ਅਨੁਸਾਰ ਮਨੀਸ਼ਾ ਗੁਲਾਟੀ ਆਪਣੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਅਹੁਦੇ 'ਤੇ ਬਣੇ ਰਹਿਣਗੇ।