ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ ਯੂਨੀਵਰਸਿਟੀ ਵਿੱਚ ਇਕ ਕੁੜੀ ਵਲੋਂ 60 ਕੁੜੀਆਂ ਦੀਆਂ ਅਸ਼ਲੀਲ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਮਨੀਸ਼ਾ ਗੁਲਾਟੀ ਨੇ ਵੀ ਨੋਟਿਸ ਜਾਰੀ ਕੀਤਾ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਤੇ ਜੋ ਵੀ ਦੋਸ਼ੀ ਹੋਣ ਗਏ ਉਨ੍ਹਾਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ । ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅਫਵਾਹ ਤੇ ਧਿਆਨ ਦੇਣ ਦੀ ਜਰੂਰਤ ਨਹੀਂ ਹੈ। ਯੂਨੀਵਰਸਿਟੀ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹੋਸਟਲ ਦੇ ਮੈਨੇਜਰ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕੀਤੀ ਗਈ ਹੈ । ਇਸ ਦੌਰਾਨ ਮਨੀਸ਼ਾ ਗੁਲਾਟੀ ਨੇ ਕਿਹਾ ਬੱਚੇ ਦੀ ਨਿੱਜੀ ਜਿੰਦਗੀ ਵਿੱਚ ਪ੍ਰਸ਼ਾਸਨ ਕੋਈ ਦਖਲ ਨਹੀ ਦੇ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਬੱਚੀਆ ਨੂੰ ਸੁਰੱਖਿਆ ਦੇਣਾ ਯੂਨੀਵਰਸਿਟੀ ਦਾ ਕੰਮ । ਫਿਲਹਾਲ ਪੁਲਿਸ ਨੇ ਉਸ ਦੋਸ਼ੀ ਕੁੜੀ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਉਸ ਮੁੰਡੇ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ,ਜਿਸ ਨੂੰ ਕੁੜੀ ਅਸ਼ਲੀਲ ਵੀਡੀਓ ਭੇਜਦੀ ਸੀ ।