ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਵਿਖੇ ਸ਼੍ਰੀ ਕਾਲੀ ਮਾਤਾ ਮੰਦਰ ’ਤੇ ਕਥਿਤ ਤੌਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਪੰਜਾਬ ਪੁਲਿਸ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੋਂ ਪੁੱਛਗਿਛ ਕਰ ਸਕਦੀ ਹੈ। ਪੁਲਿਸ ਨੂੰ ਬਰਜਿੰਦਰ ਸਿੰਘ ਪਰਵਾਨਾ 'ਤੇ ਮਨਜਿੰਦਰ ਸਿੰਘ ਸਿਰਸਾ ਦੀਆਂ ਨਜ਼ਦੀਕੀਆਂ ਦਾ ਸ਼ੱਕ ਹੈ। ਸੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ, ਜਿਸ ’ਚ ਮਨਜਿੰਦਰ ਸਿੰਘ ਸਿਰਸਾ 'ਤੇ ਬਰਜਿੰਦਰ ਸਿੰਘ ਪਰਵਾਨਾ ਕਥਿਤ ਤੌਰ ’ਤੇ ਇਕੱਠੇ ਵਿਖਾਈ ਦੇ ਰਹੇ ਹਨ।
ਵਾਇਰਲ ਵੀਡੀਓ 'ਤੇ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸਿਰਸਾ ਨੇ ਆਮ ਆਦਮੀ ਪਾਰਟੀ 'ਤੇ ਇਲਜ਼ਾਮ ਲਗਾਉਂਦਿਆ ਕਿਹਾ ਕਿ 2020 ਦਾ ਟਵੀਟ 'ਤੇ ਵੀਡੀਓ ਵਾਇਰਲ ਕਰਕੇ ਮੈਨੂੰ 'ਤੇ ਸਵਾਲ ਚੁੱਕੇ ਜਾ ਰਹੇ ਹਨ। ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਚੰਗੀ ਗੱਲ ਹੁੰਦੀ ਜੇ ਤੁਹਾਡੀ ਪਾਰਟੀ ਦੇ ਲੋਕ ਹੋਰਾਂ ਨੂੰ ਦੱਸਦੇ ਕਿ ਵੇਖੋ ਮਨਜਿੰਦਰ ਸਿਰਸਾ ਸਿੱਖਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਖੜ੍ਹਦਾ ਹੈ।