by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰਾਂ ਵਲੋਂ ਪੋਸਟਾਂ ਸਾਂਝੀਆਂ ਕਰਕੇ ਕਿਹਾ ਜਾ ਰਹੀ ਹੈ ਕਿ ਸਿੱਧੂ ਦੇ ਕਤਲ ਪਿੱਛੇ ਮਨਕੀਰਤ ਔਲਖ ਦਾ ਵੀ ਹੱਥ ਹੈ। ਪੰਜਾਬੀ ਗਾਇਕ ਮਨਕੀਰਤ ਔਲਖ ਨੇ ਇਕ ਵੀਡੀਓ ਸਾਂਝੀ ਕੀਤੀ ਊਨਾ ਨੇ ਕਿਹਾ, ਜਿਥੇ ਸਿੱਧੂ ਮੂਸੇ ਵਾਲਾ ਦੇ ਮਾਤਾ ਜੀ ਵੀ ਨਜ਼ਰ ਆ ਰਹੇ ਹਨ।
ਵੀਡੀਓ ਦੀ ਕੈਪਸ਼ਨ ’ਚ ਮਨਕੀਰਤ ਔਲਖ ਲਿਖਦੇ ਹਨ, ‘‘ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ। ਮੈਨੂੰ ਕੋਈ ਕਿੰਨਾ ਵੀ ਬੁਰਾ ਬਣਾਈ ਜਾਵੇ ਪਰ ਰੱਬ ਜਾਣਦਾ ਮੈਂ ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣ ਦੀ ਗੱਲ ਤਾਂ ਦੂਰ, ਇਹ ਸਭ ਸੋਚ ਵੀ ਨਹੀਂ ਸਕਦਾ।
ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ' ਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ