by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : SYL ਦੇ ਮੁੱਦੇ ਤੇ ਮੁੱਖ ਮੰਤਰੀਆਂ ਦੀ ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਮੀਟਿੰਗ ਦੌਰਾਨ ਕੋਈ ਵੀ ਸਹਿਮਤੀ ਨਹੀਂ ਬਣੀ ਹੈ। ਇਸ ਬਾਰੇ ਰਿਪੋਟਰ ਸੋਪੀ ਜਾਵੇਗੀ । ਉਨ੍ਹਾਂ ਨੇ ਕਿਹਾ ਉਸ ਮੁੱਦੇ ਬਾਰੇ ਹੋਰ ਮੀਟਿੰਗ ਹੋਣੀ ਹੈ ਜਾਂ ਨਹੀ ਇਸ ਬਾਰੇ ਕੇਂਦਰ ਸਰਕਾਰ ਤੈਅ ਕਰੇਗੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਉਨ੍ਹਾਂ ਨੇ ਤੱਥਾਂ ਦੇ ਆਧਾਰ' ਤੇ SYL ਤੇ ਪੰਜਾਬ ਦਾ ਨਜ਼ਰੀਆ ਬਹੁਤ ਮਜ਼ਬੂਤੀ ਨਾਲ ਰੱਖਿਆ ਹੈ । ਜਦਕਿ CM ਖੱਟਰ ਨੇ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾ ਦੋਵੇ ਰਾਜਾਂ ਦੇ ਮੁੱਖ ਮੰਤਰੀਆਂ ਵਿਚਕਾਰ ਹੋਰ ਮੀਟਿੰਗਾਂ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ ।CM ਮਾਨ ਏ ਮੀਟਿੰਗ ਤੋਂ ਬਾਅਦ ਕਿਹਾ ਕਿ ਨਾ ਤਾਂ ਪੰਜਾਬ ਕੋਲੋਂ ਵਾਧੂ ਪਾਣੀ ਹੈ ਨਾ ਹੀ ਕੋਈ ਨਹਿਰ ਕੱਢੀ ਜਾਵੇਗੀ