by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਨੂੰ ਛੱਡ ਕੇ ਮਨਪ੍ਰੀਤ ਸਿੰਘ ਬਾਦਲ ਹੁਣ ਭਾਜਪਾ 'ਚ ਸ਼ਾਮਲ ਹੋ ਗਏ ਹਨ। ਮਨਪ੍ਰੀਤ ਬਾਦਲ ਦਿੱਲੀ ਦੇ ਕੇਂਦਰੀ ਮੰਤਰੀ ਪਿਯੂਸ਼ ਦੀ ਅਗਵਾਈ 'ਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਦੱਸ ਦਈਏ ਕਿ ਮਨਪ੍ਰੀਤ ਬਾਦਲ ਨੇ ਕੁਝ ਸਮੇਤ ਪਹਿਲਾਂ ਦੀ ਕਾਂਗਰਸ ਤੋਂ ਅਸਤੀਫਾ ਦਿੱਤਾ ਸੀ । ਰਾਹੁਲ ਗਾਂਧੀ ਨੂੰ ਭੇਜੇ ਅਸਫ਼ੀਤੇ ਵਿੱਚ ਮਨਪ੍ਰੀਤ ਬਾਦਲ ਨੇ ਪਾਰਟੀ ਨੂੰ ਲੈ ਕੇ ਕਈ ਗੱਲਾਂ ਕੀਤੀਆਂ ਹਨ । ਬਾਦਲ ਨੇ ਕਿਹਾ ਕਿ ਕਾਂਗਰਸ ਨੇ ਪਾਰਟੀ ਤੇ ਪੰਜਾਬ ਦੀ ਜਿੰਮੇਵਾਰੀ ਜਿਨ੍ਹਾਂ ਲੋਕਾਂ ਨੂੰ ਦਿੱਤੀ ਹੈ, ਉਨ੍ਹਾਂ ਨੇ ਕਾਂਗਰਸ ਨੂੰ ਤੋੜਿਆ ਹੈ ।