by jaskamal
ਪੱਤਰ ਪ੍ਰੇਰਕ : ਮਾਨਸਾ ਦੇ ਪਿੰਡ ਕੋਟਲੀ ਦਾ ਅੰਮ੍ਰਿਤਪਾਲ ਸਿੰਘ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪਾਂਸ਼ 'ਚ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਅੰਮ੍ਰਿਤਪਾਲ ਸਿੰਘ (19) 10 ਦਸੰਬਰ 2022 ਨੂੰ ਭਰਤੀ ਹੋਇਆ ਸੀ ਅਤੇ ਹੁਣ ਡੇਢ ਮਹੀਨਾ ਪਹਿਲਾਂ ਸਿਖਲਾਈ ਲੈਣ ਤੋਂ ਬਾਅਦ ਉਹ ਘਰੋਂ ਛੁੱਟੀ ਕੱਟ ਕੇ ਜੰਮੂ ਵਿਖੇ ਡਿਊਟੀ ਉੱਤੇ ਚਲਾ ਗਿਆ।
ਜਾਣਕਾਰੀ ਅਨੁਸਾਰ ਅਗਨੀਵੀਰ ਵਜੋਂ ਭਰਤੀ ਅੰਮ੍ਰਿਤਪਾਲ ਟ੍ਰੇਨਿੰਗ ਤੋਂ ਬਾਅਦ ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਜੰਮੂ-ਕਸ਼ਮੀਰ ਡਿਊਟੀ ’ਤੇ ਗਿਆ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਅੰਮ੍ਰਿਤਪਾਲ ਸਿੰਘ ਨੇ 2 ਦਿਨ ਬਾਅਦ ਭੈਣ ਦੇ ਵਿਆਹ ਲਈ ਛੁੱਟੀ ’ਤੇ ਆਉਣਾ ਸੀ।
ਅੰਮ੍ਰਿਤਪਾਲ ਸਿੰਘ 11 ਅਕਤੂਬਰ ਨੂੰ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ।ਉਹ ਮਾਪਿਆਂ ਦਾ ਇਕ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਕੈਨੇਡਾ ਵਿੱਚ ਪੜ੍ਹ ਰਹੀ ਹੈ। ਸ਼ਹੀਦ ਅਮਿਤ ਪਾਲ ਸਿੰਘ ਦਾ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ ਹੈ।