ਪੰਜਾਬ ਦੇ ਗੁਰਦਾਸਪੁਰ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਕਰਾਰਾ ਝਟਕਾ ਲੱਗਾ ਹੈ। ਤਿੰਨੋਂ ਪਾਰਟੀਆਂ ਦੇ ਕਈ ਆਗੂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਹੈ।
ਇਸ ਦੌਰਾਨ ਕਾਂਗਰਸੀ ਕੌਂਸਲਰ ਗੌਰਵ ਵਡੇਰਾ ਆਪਣੀ ਟੀਮ ਨਾਲ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਭਾਜਪਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਖਸ਼ੀਸ਼ ਸਿੰਘ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਘਾਨੀਆ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਅਤੇ ਭਾਜਪਾ ਜ਼ਿਲ੍ਹਾ ਯੂਥ ਪ੍ਰਧਾਨ ਬਖਸ਼ੀਸ਼ ਸਿੰਘ ਨੇ ਵੀ ਆਪ ਦਾ ਪੱਲਾ ਫੜ ਲਿਆ ਹੈ।
ਪਿਛਲੇ ਦੋ ਮਹੀਨਿਆਂ ਵਿੱਚ ਕਈ ਵੱਡੇ ਆਗੂ ਅਤੇ ਲੋਕ ‘ਆਪ’ ਪਾਰਟੀ ਵਿੱਚ ਸ਼ਾਮਲ ਹੋਏ ਹਨ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੇ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਮੌਜੂਦਗੀ ‘ਚ ਅੱਜ ਰਿਟਾ. DTC ਪਰਮਜੀਤ ਸਿੰਘ ਵੀ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ ਹੋ ਗਏ ਹਨ।