by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 22 ਨੰਬਰ ਫਾਟਕ ਕੋਲ ਰਾਮੂ ਮੱਛੀ ਦੀ ਦੁਕਾਨ ਵਿੱਚ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ, ਇਸ ਧਮਾਕੇ ਦੌਰਾਨ ਅੱਗ ਲੱਗ ਗਈ। ਜਿਸ ਕਾਰਨ ਦੁਕਾਨ 'ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਘਟਨਾ ਸਵੇਰੇ ਕਰੀਬ 7 ਵਜੇ ਦੀ ਦੱਸੀ ਜਾ ਰਹੀ ਹੈ। ਦੁਕਾਨ ਵਿੱਚ ਹੋਏ ਜ਼ੋਰਦਾਰ ਧਮਾਕੇ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਵਲੋਂ ਉਸ ਘਟਨਾ ਦੀ ਸੂਚਨਾ ਮੌਕੇ' ਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ।ਹਾਲਾਂਕਿ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀ ਹੈ। ਫਾਇਰ ਬ੍ਰਿਗੇਡ ਟੀਮ ਨੇ ਮੌਕੇ 'ਤੇ ਪਹੁੰਚ ਅੱਗ 'ਤੇ ਕਾਬੂ ਪਾ ਲਿਆ ਹੈ।