ਨਾਰਾਜ਼ਗੀ ਦੂਰ ਕਰਨ ਅਤੇ ਪੰਜਾਬ ਦੇ ਮਸਲਿਆਂ ‘ਤੇ ਰਣਨੀਤੀ ਤਿਆਰ ਕਰਨ ਲਈ ਚੰਨੀ ਅਤੇ ਸਿੱਧੂ ਵਿਚਾਲੇ ਹੋਈ ਮੀਟਿੰਗ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਨਵਜੋਤ ਸਿੱਧੂ ਦੀ ਨਾਰਾਜ਼ਗੀ ਦੂਰ ਕਰਨ ਅਤੇ ਪੰਜਾਬ ਦੇ ਮਸਲਿਆਂ 'ਤੇ ਅਗਲੀ ਰਣਨੀਤੀ ਤਿਆਰ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਹਰੀਸ਼ ਚੌਧਰੀ ਵਿਚਕਾਰ ਦੇਰ ਰਾਤ ਤੱਕ ਰਾਜ ਭਵਨ 'ਚ ਮੀਟਿੰਗ ਹੋ ਰਹੀ ਹੈ।

ਦੱਸ ਦੇਈਏ ਕਿ ਨਵਜੋਤ ਸਿੱਧੂ ਲਗਾਤਾਰ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਨਜ਼ਰ ਆ ਰਹੇ ਹਨ ਅਤੇ ਉਹ ਕਿਤੇ ਨਾ ਕਿਤੇ ਖੁਦ ਨੂੰ ਦਰਕਿਨਾਰ ਹੁੰਦਾ ਦੇਖ ਰਹੇ ਹਨ। ਨਵਜੋਤ ਸਿੱਧੂ ਏ. ਜੀ., ਡੀ.ਜੀ.ਪੀ. ਅਤੇ ਚੀਫ ਸੈਕਟਰੀ ਦੀ ਨਿਯੁਕਤੀ 'ਤੇ ਨਾਰਾਜ਼ ਹਨ, ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਨਵਜੋਤ ਸਿੱਧੂ ਦੀ ਨਾਰਾਜ਼ਗੀ ਅਤੇ ਪੰਜਾਬ ਦੇ ਮਸਲਿਆਂ 'ਤੇ ਕੁਝ ਅਹਿਮ ਫੈਸਲੇ ਕੀਤੇ ਜਾ ਸਕਦੇ ਹਨ।

ਇਸ ਤੋਂ ਪਹਿਲਾਂ ਅੱਜ ਨਵਜੋਤ ਸਿੱਧੂ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਚਿੱਠੀ ਲਿਖੀ ਗਈ, ਜਿਸ 'ਚ ਪੰਜਾਬ ਦੇ 13 ਵਾਅਦਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੀ ਗੱਲ ਕਹੀ ਗਈ ਸੀ। ਇਨ੍ਹਾਂ 'ਚੋਂ 7 ਮਸਲੇ ਅਹਿਮ ਦੱਸੇ ਜਾ ਰਹੇ ਹਨ।
ਅਹਿਮ 7 ਮਸਲੇ-

ਬੇਅਦਬੀ ਦਾ ਇਨਸਾਫ਼
ਨਸ਼ੇ
ਖੇਤੀ
ਬਿਜਲੀ
ਬਿਜਲੀ ਖ਼ਰੀਦ ਸਮਝੌਤੇ
ਅਨੁਸੂਚਿਤ ਅਤੇ ਪੱਛੜੀਆਂ ਜਾਤੀਆਂ ਦੀ ਭਲਾਈ
ਰੁਜ਼ਗਾਰ