by vikramsehajpal
ਦਿੱਲੀ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਕੀਤੀ ਗਈ ਪ੍ਰੈੱਸ ਕਾਨਫਰੰਸ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਦੇ ਮੱਦੇਨਜ਼ਰ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪੁੱਜੇ ਹਨ। ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।
ਇਹ ਮੁਲਾਕਾਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਹੋ ਰਹੀ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਸਿਆਸੀ ਹਾਲਾਤ 'ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਸੀ।