by vikramsehajpal
ਚੰਡੀਗੜ੍ਹ (ਦੇਵ ਇੰਦਰਜੀਤ) : ਹਸਪਤਾਲ ਦੇ ਸੂਤਰਾਂ ਨੇ ਕਿਹਾ ਕਿ ਮਿਲਖਾ ਦੀ ਹਾਲਤ ਸਥਿਰ ਹੈ। ਜੀਵ ਨੇ ਕਿਹਾ ਕਿ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਹ ਕਮਜ਼ੋਰੀ ਮਹਿਸੂਸ ਕਰ ਰਹੇ ਸਨ ਅਤੇ ਕੱਲ ਤੋਂ ਕੁਝ ਨਹੀਂ ਖਾ ਰਹੇ ਸਨ, ਇਸ ਲਈ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਨੂੰ ਸੋਮਵਾਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜੋ ਕੋਵਿਡ-19 ਪਾਜ਼ੇਟਿਵ ਆਉਣ ਤੋਂ ਬਾਅਦ ਆਪਣੇ ਘਰ 'ਚ ਇਕਾਂਸਵਾਸ ਵਿਚ ਸੀ। ਉਨ੍ਹਾਂ ਦੇ ਬੇਟੇ ਅਤੇ ਚੋਟੀ ਦੇ ਗੋਲਫਰ ਜੀਵ ਮਿਲਖਾ ਸਿੰਘ ਨੇ ਕਿਹਾ ਕਿ ਸਾਵਧਾਨੀ ਦੇ ਤੌਰ 'ਤੇ ਉਨ੍ਹਾਂ ਨੂੰ ਮੋਹਾਲੀ 'ਚ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 91 ਸਾਲ ਦੇ ਮਿਲਖਾ ਸਿੰਘ ਬੁੱਧਵਾਰ ਨੂੰ ਕੋਵਿਡ-19 ਪਾਜ਼ੇਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਹ ਚੰਡੀਗੜ੍ਹ 'ਚ ਆਪਣੇ ਘਰ ਵਿਚ ਇਕਾਂਤਵਾਸ 'ਚ ਸਨ।