by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਵਿਅਕਤੀ ਕੋਲੋਂ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਜਾਅਲੀ ਅਧਾਰ ਕਾਰਡ ਪੇਸ਼ ਕਰਕੇ ਆਪਣੀ ਗਲਤ ਪਛਾਣ ਦੱਸ ਕੇ ਉਸ ਦੇ ਬੇਟੇ ਪ੍ਰਭਜੋਤ ਸਿੰਘ ਤੇ ਭਾਣਜੇ ਮਨਜੋਤ ਸਿੰਘ ਪੁੱਤਰ ਹਰਦਿਆਲ ਸਿੰਘ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇਕੇ ਉਸ ਕੋਲੋਂ 12 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਸੁੱਚਾ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਸੁਖਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਤੇ ਭੁਪਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।