ਪੰਜਾਬ ਦੇ ਸਿਹਤ ਮੰਤਰੀ ਨੂੰ ਲੈ ਕੇ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਸੀ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ।
ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਅੱਗੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਗਰਗ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਮੰਦਭਾਗਾ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ। ਪਰ ਪਾਰਟੀ ਦਾ ਹਰ ਵਰਕਰ ਕੇਜਰੀਵਾਲ ਦੇ ਨਾਲ ਹੈ।