by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਕਲੀ ਬੀਜਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ । ਇਸ ਦੌਰਾਨ ਮੰਤਰੀ ਧਾਲੀਵਾਲ ਨੇ ਕਿਹਾ ਕਿ ਹੁਣ ਕਿਸੇ ਵੀ ਕਿਸਾਨ ਦੀ ਫਸਲ ਨੂੰ ਨਕਲੀ ਬੀਜ ਨਾਲ ਨੁਕਸਾਨ ਨਹੀ ਹੋਵੇਗਾ। ਉਨ੍ਹਾਂ ਨੇ ਇਸ ਦੇ ਲਈ ਇੱਕ ਐਪ ਤਿਆਰ ਕੀਤੀ ਗਈ ਹੈ । ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ 'ਚ ਉਹੀ ਫਸਲ ਬੀਜਾਗੇ, ਜੋ ਸਰਕਾਰ ਦੇ ਹਿੱਤ ਵਿੱਚ ਹੋਵੇਗੀ । ਧਾਲੀਵਾਲ ਨੇ ਕਿਹਾ ਜਦੋ ਕੋਈ ਏਜੰਸੀ ਨਕਲੀ ਬੀਜ ਵੇਚੇ ਗਈ ਤਾਂ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਪਹਿਲਾ ਬੀਜ ਵਾਲੀਆਂ ਫੈਕਟਰੀਆਂ ਕਿਸਾਨਾਂ ਨੂੰ ਗੁੰਮਰਾਹ ਕਰ ਦਿੰਦਿਆਂ ਸੀ । ਜਿਸ ਕਰਨ ਹੁਣ ਇਸ ਐਪ ਨੂੰ ਲਾਂਚ ਕਰਨ ਦੀ ਤਿਆਰੀਆ ਕੀਤੀ ਜਾ ਰਹੀ ਹੈ ।