by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਪੈਦੇ ਆਦਰਸ਼ ਨਗਰ 'ਚ ਇਕ ਘਰ 'ਚ ਨਾਬਾਲਿਕ ਕੁੜੀ ਨੇ ਸ਼ੱਕੀ ਹਾਲਤ 'ਚ ਪੱਖੇ ਨਾਲ ਚੁੰਨੀ ਦੇ ਸਹਾਰੇ ਫਾਹਾ ਲਾ ਲਿਆ ਹੈ। ਮ੍ਰਿਤਕਾ ਦੀ ਪਛਾਣ ਅੰਜਲੀ ਨਿਵਾਸੀ ਆਦਰਸ਼ ਨਗਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਵਿਸ਼ਾਲ ਨੇ ਦੱਸਿਆ ਕਿ ਅੰਜਲੀ ਤੀਸਰੀ ਮੰਜ਼ਿਲ ’ਤੇ ਰਹਿੰਦੀ ਸੀ। ਉਹ ਵਾਰ-ਵਾਰ ਬੁਲਾਉਣ 'ਤੇ ਵੀ ਨਹੀਂ ਆਈ। ਜਦੋਂ ਅਸੀਂ ਉਸ ਦੇ ਕਮਰੇ 'ਚ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।