by jaskamal
ਨਿਊਜ਼ ਡੈਸਕ : ਪਟਿਆਲਾ 'ਚ ਹੋਈ ਹਿੰਸਕ ਝੜਪ ਨੂੰ ਲੈ ਕੇ ਕੇਂਦਰੀ ਘੱਟ ਗਿਣਤੀ ਕਮਿਸ਼ਨ ਨੇ ਸਖਤ ਨੋਟਿਸ ਲਿਆ ਹੈ। ਕਮਿਸ਼ਨ ਨੇ ਪੱਤਰ ਜਾਰੀ ਕਰ ਕੇ 7 ਦਿਨਾਂ 'ਚ ਪਟਿਆਲਾ 'ਚ ਅੱਜ ਹੋਈ ਹਿੰਸਕ ਘਟਨਾ ਦੀ ਰਿਪੋਰਟ ਮੰਗੀ ਹੈ। ਇਸ ਮਾਮਲੇ 'ਚ ਕਮਿਸ਼ਨ ਦੀ ਜੁਆਇੰਟ ਸਕੱਤਰ ਐੱਨ. ਧੰਨਲਕਸ਼ਮੀ ਨੇ ਪੰਜਾਬ ਦੇ ਚੀਫ਼ ਸੈਕਟਰੀ ਅਨਿਰੁਧ ਤਿਵਾੜੀ ਨੂੰ ਪੱਤਰ ਲਿਖ ਕੇ ਰਿਪੋਰਟ ਦੀ ਮੰਗ ਕੀਤੀ ਹੈ।
ਕਮਿਸ਼ਨ ਨੇ ਕਿਹਾ ਕਿ ਪਟਿਆਲਾ ਵਿਚ ਹੋਈ ਸੰਪ੍ਰਦਾਇਕ ਝੜਪ ਦੀਆਂ ਰਾਸ਼ਟਰੀ ਪੱਧਰ 'ਤੇ ਆਈਆਂ ਖ਼ਬਰਾਂ ਤੋਂ ਜੋ ਜਾਣਕਾਰੀ ਮਿਲੀ ਹੈ, ਉਸ ਦੀ ਸਹੀ ਸਥਿਤੀ ਦੀ ਜਾਣਕਾਰੀ ਦੇ ਲਈ ਪੰਜਾਬ ਸਰਕਾਰ 7 ਦਿਨਾਂ ਵਿਚ ਇਕ ਰਿਪੋਰਟ ਭੇਜੇ ਤਾਂ ਕਿ ਪੰਜਾਬ ਵਿਚ ਰਹਿਣ ਵਾਲੇ ਘੱਟ ਗਿਣਤੀ ਲੋਕਾਂ ਦੇ ਅਧਿਕਾਰ ਸੁਰੱਖਿਅਤ ਕੀਤੇ ਜਾ ਸਕਣ।