ਆਪ ਨੂੰ ਪੰਜਾਬ ਵਿੱਚ ਵੱਡਾ ਝਟਕਾ – ਵਿਧਾਇਕ ਸੰਦੋਹਾ ਨੇ ਛੱਡੀ ਪਾਰਟੀ

by mediateam

ਚੰਡੀਗੜ੍ਹ , 05 ਮਈ ( NRI MEDIA )

ਲੋਕ ਸਭਾ ਚੋਣਾਂ 2019 ਆਉਂਦੇ ਹੀ ਸਿਆਸੀ ਨੇਤਾ ਅੱਪਣੀਆਂ ਪਾਰਟੀ ਨੂੰ ਛੱਡ ਦੂਜਿਆਂ ਪਾਰਟੀਆਂ ਵਿੱਚ ਜਾ ਰਹੇ ਹਨ  ਪੰਜਾਬ ਵਿੱਚ ਵੀ ਸਿਆਸੀ ਦਲ ਦੇ ਨੇਤਾਵਾਂ ਦੇ ਦਲ-ਬਦਲ ਦਾ ਦੌਰ ਸ਼ੁਰੂ ਹੈ , ਇਸੇ ਲੜੀ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਕ ਵੱਡਾ ਝਟਕਾ ਲੱਗਾ ਹੈ , ਇਹ ਝਟਕਾ ਕਾਂਗਰਸ ਨੇ ਆਮ ਆਦਮੀ ਪਾਰਟੀ (ਆਪ) ਨੂੰ ਝਟਕਾ ਦਿੱਤਾ ਜਦੋਂ ਆਪ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ |


ਰੂਪਨਗਰ ਵਿਧਾਨ ਸਭਾ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਜਿਹੇ ਦੂਜੇ ਵਿਧਾਇਕ ਹਨ ਜਿਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਹੱਥ ਫੜ ਲਿਆ ਹੈ , ਸੰਧੂ ਨੇ ਕਿਹਾ, '' ਉਨ੍ਹਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਗਿਆ ਹੈ ਕਿਉਂਕਿ ਪਾਰਟੀ ਦੇ ਪ੍ਰਮੁੱਖ ਲੀਡਰ ਪੰਜਾਬ ਨੂੰ ਲੈ ਕੇ ਆਪਣੀ ਮਨਮਰਜ਼ੀ ਕਰਦੇ ਹਨ , ਇਸੇ ਲਈ ਹੀ ਉਨ੍ਹਾਂ ਨੇ ਕਾਂਗਰਸ ਦੇ ਵਿਕਾਸਵਾਦੀ ਅਤੇ ਸੰਪੂਰਨਤਾ ਦੀ ਰਾਜਨੀਤੀ ਤੋਂ ਪ੍ਰਭਾਵਤ ਹੋ ਉਸ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ |

ਇਸ ਤੋਂ ਪਹਿਲਾਂ ਮਾਨਸਾ ਤੋਂ ਵਿਧਾਨਿਕ ਨਾਜ਼ਰ ਸਿੰਘ ਮਾਨਸ਼ਾਹੀਆ ਵੀ 29 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ,ਹੁਣ ਇਸ ਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਦੋਆ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਕਾਂਗਰਸ ਦੇ ਨਜ਼ਰੀਏ ਦੀ ਪੁਸ਼ਟੀ ਹੁੰਦੀ ਹੈ , ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਪ੍ਰਾਪਤ ਹੋਵੇਗੀ , ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 19 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ |